14/10/2025
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਜਥੇਬੰਦੀ ਵਲੋਂ ਮਿਤੀ 16 ਨੂੰ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ' ਬਿਜਲੀ ਮੰਤਰੀ ਦੀ ਕੋਠੀ ਲੁਧਿਆਣਾ ਵਿਖ਼ੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
*ਸਮੂਹ ਆਊਟ-ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ' ਬਿਜਲੀ ਦਾ ਕਰੰਟ ਲੱਗਣ ਕਾਰਨ ਜਾਨਾਂ ਗਵਾ ਚੁੱਕੇ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਦੀ ਮੰਗ*
14 ਅਕਤੂਬਰ 2025: ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਸੰਘਰਸ਼ ਦੇ ਦੌਰਾਨ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਪਰ ਪੰਜਾਬ ਦੀ ਸਰਕਾਰ ਲਗਾਤਾਰ ਟੋਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਇਸ ਦੀ ਜਾਣਕਾਰੀ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੌੜ ਨੇ ਦੱਸਿਆ ਕਿ ਬਿਜਲੀ ਵਿਭਾਗ ਅੰਦਰ ਕੰਮ ਕਰਦੇ ਆਊਟ ਸੋਰਸਡ ਕਾਮਿਆਂ ਦੀ ਵੱਡੀਆਂ ਧਨਾਟ ਕੰਪਨੀਆਂ ਵੱਲੋਂ ਰੱਤ ਨਚੋੜੀ ਜਾ ਰਹੀ ਹੈ। ਮੌਜੂਦਾ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਸਮੂਹ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਕਾਮੇ ਨੂੰ ਪੱਕਾ ਨਹੀਂ ਕੀਤਾ। ਬਿਜਲੀ ਦਾ ਕਰੰਟ ਲੱਗਣ ਕਾਰਨ ਕਾਮਿਆਂ ਦੀਆਂ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਜਥੇਬੰਦੀ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਨਿੱਜੀਕਰਨ ਦੀ ਨੀਤੀ ਰੱਦ ਕਰ ਸਮੂਹ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਸਮੇਤ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕਰਨ ਅਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦੀ ਗਰੰਟੀ ਕਰਨ ਐਨਸੀਸੀ ਕੱਢੇ ਕਾਮਿਆਂ ਨੂੰ ਤੁਰੰਤ ਬਹਾਲ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਸਮੇਤ ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਬੈਠਕਾਂ ਹੋਈਆਂ ਜਿਸ ਵਿੱਚ ਪਾਵਰਕੌਮ ਬੋਰਡ ਮੈਨੇਜਮੈਂਟ ਵੱਲੋਂ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਦਾ ਏਜੰਡਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਪਰ ਪੰਜਾਬ ਦੀ ਸਰਕਾਰ ਇਸ ਅਜੰਡੇ ਨੂੰ ਲਾਗੂ ਨਹੀਂ ਕਰ ਰਹੀ ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਠੇਕਾ ਕਾਮਿਆਂ ਵਲੋਂ ਫ਼ੈਸਲਾ ਕੀਤਾ ਕਿ ਮਿਤੀ 16 ਅਕਤੂਬਰ 2025 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਲਗਾਤਾਰ ਰੋਸ ਧਰਨਾ ਦਿੱਤਾ ਜਾਵੇਗਾ।