12/09/2026
ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਕਿਸਾਨਾਂ ਆਗੂਆਂ ਦਾ ਸਨਮਾਨ:
ਅੱਜ ਮਿਤੀ 12/9/2026 ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਤਲਵੰਡੀ ਅਕਲੀਆ ਅਤੇ ਸੰਘਰਸ਼ ਕਮੇਟੀ ਤਲਵੰਡੀ ਅਕਲੀਆ (ਤਲਵੰਡੀ ਸਾਬੋ ਮੋਰਚਾ) ਵੱਲੋਂ ਪਿਛਲੇ ਦਿਨੀਂ ਫਰੀਦਕੋਟ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਸੰਘਰਸ਼ੀਲ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਦੇ ਕਿਸਾਨੀ ਮਸਲਿਆਂ ਪ੍ਰਤੀ ਬੇਰੁਖੀ ਅਤੇ ਲੈਂਡ ਮੌਰਗੇਜ਼ ਬੈਂਕਾਂ ਦੇ ਖਿਲਾਫ ਲੜੀਵਾਰ ਧਰਨਾ ਅਤੇ ਜੇਲ੍ਹ ਭਰੋ ਅੰਦੋਲਨ ਚੱਲ ਰਿਹਾ ਹੈ, ਜਿਸਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਤਲਵੰਡੀ ਅਕਲੀਆ ਦੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿੱਚ ਗ੍ਰਿਫ਼ਤਾਰੀ ਦਿੱਤੀ ਸੀ।
ਇਸ ਮੌਕੇ ਸੰਘਰਸ਼ ਕਮੇਟੀ ਤਲਵੰਡੀ ਅਕਲੀਆ (ਤਲਵੰਡੀ ਸਾਬੋ ਮੋਰਚਾ)ਦੇ ਪ੍ਰਧਾਨ ਸੁਖਦੀਪ ਸਿੰਘ ਨੇ ਕਿਸਾਨ ਆਗੂਆਂ ਅਤੇ ਵਰਕਰਾਂ ਦੇ ਜਜ਼ਬੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਏਕਾ ਅਤੇ ਸੰਘਰਸ਼ ਹੀ ਲੋਕ ਮਸਲੇ ਹੱਲ ਕਰਵਾਉਣ ਦਾ ਇੱਕੋ ਇੱਕ ਰਾਹ ਹੈ। ਇਸ ਮੌਕੇ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਆਗੂਆਂ ਕਾਕਾ ਸਿੰਘ ਤਲਵੰਡੀ ਅਕਲੀਆ, ਜਸਵੰਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਝੁਨੀਰ ਦੇ ਸਕੱਤਰ ਪ੍ਰਗਟ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਸੰਤੋਖ ਸਿੰਘ, ਸਿਕੰਦਰ ਸਿੰਘ,ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਮਨਪ੍ਰੀਤ ਸਿੰਘ ਭੁੱਲਰ, ਬਲਕੌਰ ਸਿੰਘ,ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮਾਣਕ,ਅਮ੍ਰਿਤਪਾਲ ਸਿੰਘ, ਕਰਮਜੀਤ ਸਿੰਘ, ਗ਼ੁਲਾਬ ਸਿੰਘ, ਮਨਪ੍ਰੀਤ ਸਿੰਘ ਗੱਗੀ, ਗੁਰਪਾਲ ਸਿੰਘ, ਜਸਵੰਤ ਸਿੰਘ,ਲਖਵੀਰ ਸਿੰਘ ਲੱਖੀ,ਵਿੱਕੀ ਸਿੰਘ ਅਤੇ ਸੰਘਰਸ਼ ਕਮੇਟੀ ਤਲਵੰਡੀ ਅਕਲੀਆ(ਤਲਵੰਡੀ ਸਾਬੋ ਮੋਰਚਾ) ਦੇ ਆਗੂ ਤੇ ਮੈਂਬਰ ਹਾਜ਼ਰ ਸਨ।